Sunday, June 1, 2025
Breaking News

ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਟੈਗੋਰ ਵਿਦਿਆਲਿਆ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ੋਨ ਖੇਡਾਂ `ਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਗੋਵਾਲ ਦੀਆਂ ਖਿਡਾਰਣਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲ੍ਹਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਦੱਸਿਆ ਕਿ ਅੰਡਰ-14 ਕਬੱਡੀ ਦੀਆਂ ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-17 ਅਤੇ 19 ਦੀਆਂ ਕੁੜੀਆਂ ਜਿਲ੍ਹੇ ਲਈ ਚੁਣੀਆਂ ਗਈਆਂ।ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਬਣਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਨੇ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਮਿਲੀਆਂ ਪ੍ਰਾਪਤੀਆਂ ਲਈ ਡੀ.ਪੀ ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਸ਼ਰਮਾ ਅਤੇ ਪਰਵਿੰਦਰ ਸਿੰਘ ਨੂੰ ਵਧਾਈ ਦਿੱਤੀ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …