ਭੀਖੀ, 3 ਅਗਸਤ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿਪਨਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਸੁਖਵੀਰ ਕੌਰ ਨੇ 79.60 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਕਲਾਸ ਇੰਚਾਰਜ਼ ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਲਖਵਿੰਦਰ ਸਿੰਘ, ਪ੍ਰੋ. ਰਵੀ ਕੁਮਾਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਅਵਤਾਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …