ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਦੂਰ ਦਰਾਜ਼ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਮੋਕੇ ‘ਤੇ ਉਨਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਸਮੱਸਿਆਵਾਂ ਮੋਕੇ ‘ਤੇ ਹੱਲ ਨਾ ਹੋ ਸਕਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਹੱਲ ਕਰਦੇ ਹਨ।ਇਸੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਪਹੰੁਚ ਕਰਕੇ ਕੈਂਪਾਂ ਦਾ ਜਾਇਜ਼ਾ ਲਿਆ।ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ਼ ਸੈਣੀ ਬੀ.ਸੀ ਸੈਲ ਦੇ ਜਿਲ੍ਹਾ ਪ੍ਰਧਾਨ, ਤਰਸੇਮ ਮਹਾਜਨ, ਨਿਸ਼ਾ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸ਼ਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਪਾਰਟੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਪੰਜਾਬ ਸਭ ਤੋਂ ਪਹਿਲਾ ਪਿੰਡ ਨਰੋਟ ਮਹਿਰਾ ਵਿਖੇ ਪਹੁੰਚੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਟੇਬਲਾਂ ਤੇ ਪਹੁੰਚ ਕੇ ਅੱਜ ਦੇ ਕੈਂਪ ਦੋਰਾਨ ਉਨ੍ਹਾਂ ਤੱਕ ਪਹੁੰਚ ਕਰਨ ਵਾਲੇ ਲੋਕਾਂ ਦੇ ਵੇਰਵੇ ਵੇਖੇ।ਇਸ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਪਿੰਡ ਬੈਗੋਵਾਲ ਵਿਖੇ ਪਹੁੰਚੇ ਅਤੇ ਲਗਾਏ ਗਏ ਕੈਂਪ ਦਾ ਜਾਇਜਾ ਲਿਆ।ਉਨ੍ਹਾਂ ਦੱਸਿਆ ਕਿ ਲਗਾਏ ਗਏ ਕੈਂਪ ਦੇ ਦੋਰਾਨ ਲੋਕਾਂ ਨੂੰ ਮੋਕੇ ‘ਤੇ ਬੁੱਢਾਪਾ ਪੈਨਸ਼ਨ ਅਤੇ ਅੰਗਹੀਨ ਪੈਨਸ਼ਨ ਲਗਾਈ ਗਈ ਹੈ।ਉਨਾਂ ਕਿਹਾ ਕਿ ਜਲਦੀ ਹੀ ਪਿੰਡ ਅੰਦਰ ਕਰੀਬ 90 ਲੱਖ ਖਰਚ ਕਰਕੇ ਸਾਰੀਆਂ ਪਾਣੀ ਦੀਆਂ ਪਾਈਪਾਂ ਬਦਲੀਆਂ ਜਾ ਰਹੀਆਂ ਹਨ।ਬਿਜਲੀ ਕੱਟਾਂ ਦੇ ਹੱਲ ਲਈ ਦੋ ਵੱਡੇ ਟਰਾਂਸਫਾਰਮਰ ਮਨਜ਼ੂਰ ਕੀਤੇ ਗਏ ਹਨ।