ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਐਮ.ਏ ਪੰਜਾਬੀ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਭਾਗ ਦੇ ਮੁਖੀ, ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।ਉਨਾਂ ਦੱਸਿਆ ਕਿ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਪੁਨੀਤ ਕੌਰ, ਮਨਦੀਪ ਕੌਰ ਨੇ 74%, ਕੁਲਜੀਤ ਕੌਰ, ਹਰਮਨਪ੍ਰੀਤ ਕੌਰ ਨੇ 72%, ਪ੍ਰਭਜੋਤ ਕੌਰ ਨੇ 70% ਅੰਕ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਐਮ.ਏ ਪੰਜਾਬੀ ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨਜੀਤ ਕੌਰ ਨੇ 75%, ਹਰਸਿਮਰਨਦੀਪ ਕੌਰ ਨੇ 74.5%, ਨਵਦੀਪ ਕੌਰ ਨੇ 74.25% ਅਤੇ ਸੁਮਨਪ੍ਰੀਤ ਕੌਰ ਨੇ 73% ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …