ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਵੈਬੀਨਾਰ ’ਚ ਮੁੱਖ ਮਹਿਮਾਨ ਵਜੋਂ ਇੰਸਟੀਚਿਊਟ ਆਫ਼ ਮੈਂਟਲ ਹੈਲਥ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਵਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸੀਨੀਅਰ ਮਨੋਵਿਗਿਆਨੀ ਡਾ. ਸੰਯਮ ਗੁਪਤਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਾਲਜ ਦੁਆਰਾ ਕਰਵਾਏ ਗਏ ਵੈਬੀਨਾਰ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
ਡਾ. ਅਮਨਪ੍ਰੀਤ ਕੌਰ ਨੇ ਸ਼ਮਾ ਰੌਸ਼ਨ ਕਰ ਕੇ ਵੈਬੀਨਾਰ ਦਾ ਅਗਾਜ਼ ਕਰਨ ਉਪਰੰਤ ਕਿਹਾ ਕਿ ਇਹ ਪ੍ਰੋਗਰਾਮ ਬਤੌਰ ਸਕੱਤਰ ਅਸਿਸਟੈਂਟ ਪ੍ਰੋਫ਼ੈਸਰ ਅਲੀਨਾ ਕੁਮਾਰੀ ਅਤੇ ਨਰਸਿੰਗ ਟਿਊਟਰ ਜਾਗਰਿਤੀ ਦੀ ਦੇਖ-ਰੇਖ ਕਰਵਾਇਆ ਗਿਆ।ਵੈਬੀਨਾਰ ’ਚ ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਤੋਂ ਪ੍ਰਿੰਸੀਪਲ ਸ੍ਰੀਮਤੀ ਯਸ਼ਪ੍ਰੀਤ ਕੌਰ ਨੇ ਏ.ਐਸ.ਡੀ ਅਤੇ ਪੀ.ਟੀ.ਐਸ.ਡੀ ਵਿਸ਼ੇ ’ਤੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਮਿਲ ਕੇ ਸਹੀ ਸਮੇਂ ਰਹਿੰਦੇ ਤਣਾਅ ਦੇ ਕਾਰਣਾਂ ਨੂੰ ਲੱਭਣਾ ਚਾਹੀਦਾ ਹੈ।
ਇਸ ਮੌਕੇ ਪ੍ਰੋ: (ਡਾ.) ਮੋਨਿਕਾ ਡੋਗਰਾ ਨੇ ਐਡਜਸਟਮੈਂਟ ਡਿਜ਼ਸ਼ੌਡਰਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਇਸ ਵੈਬੀਨਾਰ ਦੀ ਸਮਾਪਤੀ ਦੌਰਾਨ ਨਰਸਿੰਗ ਟਿਊਟਰ ਅਲਕਾ ਬਡਿਆਲ ਨੇ ਸਰੋਤਿਆਂ ਦਾ ਧੰਨਵਾਦ ਕੀਤਾ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …