ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ
ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾ ਰਹੀਆਂ ਹਨ।ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਂਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸ਼ੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਪਹਿਲਾ ਸ਼ੂਟਿੰਗ ਵਰਗੀ ਖੇਡ ਅਮੀਰ ਲੋਕਾਂ ਦੇ ਬੱਚਿਆਂ ਦੇ ਵੱਸ ਦੀ ਹੀ ਸੀ, ਜਿਸ ਨੂੰ ਅਸੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲੈ ਕੇ ਆ ਰਹੇ ਹਾਂ।
ਉਹਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿੱਚ ਲਗਾਤਾਰ ਪੁਲਾਂਘਾਂ ਪੁੱਟ ਰਿਹਾ ਹੈ।ਇਸ ਮੌਕੇ ਸਕੂਲ ਅਧਿਆਪਕਾਂ ਅਤੇ ਸਟਾਫ ਨੇ ਉਨ੍ਹਾਂ ਨੂੰ ਸਕੂਲ ਪਹੁੰਚਣ ‘ਤੇ ‘ਜੀ ਆਇਆ’ ਕਿਹਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media