ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਅੱਜ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਈ ਗਈ ਗੁਰੂ ਨਾਨਕ ਬਗੀਚੀ ਦਾ ਸ਼ੁਭਆਰੰਭ ਮੁੱਖ ਮਹਿਮਾਨ ਦੇ ਤੋਰ ‘ਤੇ ਹਾਜ਼ਰ ਹੋਏ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਰਿਬਨ ਕੱਟ ਕੇ ਕੀਤਾ।ਇਸ ਗੁਰੂ ਨਾਨਕ ਬਗੀਚੀ ਦੇ ਅੰਦਰ ਕਰੀਬ 550 ਪੋਦੇ ਲਗਾਏ ਜਾਣੇ ਹਨ, ਜੋ ਕਿ ਕੁਦਰਤ ਨੂੰ ਬਹੁਤ ਵੱਡੀ ਦੇਣ ਹੈ।ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ) ਹਲਕਾ ਇੰਚਾਰਜ਼ ਪਠਾਨੋਕਟ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਗੋਤਮ ਮਾਨ ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪੰਜਾਬ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਵਰਕਰ ਵੀ ਇਸ ਸਮੇਂ ਹਾਜ਼ਰ ਸਨ।
ਆਦਿੱਤਿਆ ਉੱਪਲ ਨੇ ਕਿਹਾ ਕਿ ਵਣ ਮਹਾਉਤਸਵ ਦੋਰਾਨ ਅੱਜ ਗੁਰੂ ਨਾਨਕ ਬਗੀਚੀ ਵਿੱਚ ਪੋਦੇ ਲਗਾਏ ਗਏ ਹਨ।ਇਸ ਸਾਲ ਜੋ ਸਾਡਾ 12 ਲੱਖ ਪੋਦੇ ਲਗਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ ਅਸੀਂ ਉਸ ਟੀਚੇ ਦੇ ਕਾਫੀ ਨਜ਼ਦੀਕ ਹਾਂ ਅਤੇ ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਪੋਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਵਣ ਵਿਭਾਗ ਵਲੋਂ ਫ੍ਰੀ ਵਿੱਚ ਪੋਦੇ ਦਿੱਤੇ ਜਾ ਰਹੇ ਹਨ।ਚਾਹਵਾਨ ਪੌਦੇ ਲੈਣ ਲਈ ਵਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।
ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ (ਪੀ.ਟੀ.ਡੀ.ਸੀ) ਹਲਕਾ ਇੰਚਾਰਜ਼ ਪਠਾਨੋਕਟ ਨੇ ਕਿਹਾ ਕਿ ਅੱਜ ਜਿਲ੍ਹਾ ਹੁਸ਼ਿਆਰਪੁਰ ਅੰਦਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਵਣ ਮਹਾਉਤਸਵ ਤਹਿਤ ਪੋਦੇ ਲਗਾਏ ਗਏੇ ਹਨ।ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਗੋਤਮ ਮਾਨ ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਹਰ ਵਿਅਕਤੀ ਨੂੰ ਜਿਆਦਾ ਤੋਂ ਜਿਆਦਾ ਰੁੱਖ ਲਗਾਉਣੇ ਚਾਹੀਦੇ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …