ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਅਗਵਾਈ ‘ਚ ਜਿਲ੍ਹਾ ਸੰਗਰੂਰ ਵਿਖੇ ਆਸ਼ਾ ਵਰਕਰਾਂ ਨੂੰ “ਮਾਨਸਿਕ ਰੋਗਾਂ, ਬੁੱਢਾਪੇ ਵਿੱਚ ਦੇਖਭਾਲ ਅਤੇ ਉਪਚਾਰਿਕ ਦੇਖਭਾਲ” ਲਈ ਟ੍ਰੇਨਿੰਗ ਦਿੱਤੀ ਵੱਖ-ਵੱਖ ਬੈਚਾਂ ਵਿੱਚ ਦਿੱਤੀ ਜਾ ਰਹੀ ਹੈ।ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਮਾਨਸਿਕ ਸਿਹਤ ਦੀ ਸੰਭਾਲ ਬਹੁਤ ਜਰੂਰੀ ਹੈ।ਸੋ ਆਸ਼ਾ ਵਰਕਰਾਂ ਨੂੰ ਇਹਨਾਂ ਰੋਗਾਂ ਬਾਰੇ ਜਾਣਕਾਰੀ ਦੇ ਕੇ ਜ਼ਮੀਨੀ ਪੱਧਰ ਤੋਂ ਲੋਕਾਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਟ੍ਰੇਨਿੰਗ ਸੂਬਾ ਟ੍ਰੇਨਰ ਤੇ ਜਿਲ੍ਹਾ ਕਮਿਊਨਿਟੀ ਮੋਬਲਾਈਜ਼ਰ ਦੀਪਕ ਸ਼ਰਮਾ ਅਤੇ ਜਿਲ੍ਹਾ ਟ੍ਰੇਨਰ, ਬਲਾਕ ਐਜੂਕੇਟਰ ਹਰਪ੍ਰੀਤ ਕੌਰ ਵਲੋਂ ਦਿੱਤੀ ਜਾ ਰਹੀ ਹੈ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਮਾਲਵਿੰਦਰ ਸਿੰਘ, ਹਰਦੀਪ ਕੁਮਾਰ ਅਤੇ ਆਸ਼ਾ ਹਾਜਰ ਸਨ।
Check Also
ਕੈਨੇਡਾ ਨਿਵਾਸੀ ਵਲੋਂ ਪ੍ਰਾਇਮਰੀ ਸਕੂਲ ਸਰਵਰਪੁਰ ਦੇੇ ਬੱਚਿਆਂ ਨੂੰ ਕੋਟੀਆਂ ਵੰਡੀਆਂ
ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਕੈਨੇਡਾ ਨਿਵਾਸੀ …