ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੱਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ
ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪੱਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜ਼ੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ।ਕਮਿਸ਼ਨਰ ਦੇ ਸੈਕਟਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਰਾਜੇਸ਼ ਕੁਮਾਰ ਵੀ ਸ਼ਾਮਲ ਹੋਏ।ਜਿਲ੍ਹੇ ਵਲੋਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ।
ਕਮਿਸ਼ਨ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਇਨਾਂ ਸੰਸਥਾਵਾਂ ਵਿੱਚ ਪੱਛੜੀਆਂ ਸ਼੍ਰੇਣੀਆਂ ਨੁੰ ਦਿੱਤੇ ਜਾ ਰਹੇ ਰਾਖਵਾਂਕਰਨ ਬਾਰੇ ਪੜਤਾਲ ਕੀਤੀ।ਹੰਸ ਰਾਜ ਗੰਗਾ ਰਾਮ ਅਹੀਰ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਰਾਖਵਾਂਕਰਨ ਅਨੁਸਾਰ ਪੱਛੜੀਆਂ ਸ਼੍ਰੇਣੀਆਂ ਨੂੰ ਉਨਾਂ ਦਾ ਬਣਦਾ ਹਿੱਸਾ ਦੇਣਾ ਸਾਡਾ ਸੰਵਿਧਾਨਿਕ ਫਰਜ਼ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਹਿਰ ਦੀਆਂ ਦੋਵੇਂ ਨਾਮੀ ਸੰਸਥਾਵਾਂ ਵਲੋਂ ਦਾਖਲੇ ਮੌਕੇ ਲਏ ਜਾਂਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਦੀ ਖੁਦ ਪੜਤਾਲ ਕੀਤੀ।ਉਨਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਦਾਖਲਾ ਇਸ ਸ਼੍ਰੇਣੀ ਵਿੱਚ ਕੀਤਾ ਜਾਣਾ ਹੈ ਉਸ ਦੀ ਪੜਤਾਲ ਸਬੰਧਤ ਰਾਜਾਂ ਅਤੇ ਕੇਂਦਰ ਸਰਕਾਰ ਦੇ ਵਿਭਾਗ ਤੋਂ ਬਕਾਇਦਾ ਤੌਰ ‘ਤੇ ਕੀਤੀ ਜਾਵੇ ਤਾਂ ਜੋ ਕੋਈ ਗਲਤ ਅਨਸਰ ਫਰਜ਼ੀ ਦਸਤਾਵੇਜ਼ ਬਣਾ ਕੇ ਪੱਛੜੀਆਂ ਸ਼੍ਰੇਣੀਆਂ ਦਾ ਹੱਕ ਨਾ ਮਾਰ ਸਕੇ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media