Wednesday, December 31, 2025

10 ਕਰੋੜ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਇਕੋ ਹੀ ਖਿੜਕੀ ਰਾਹੀਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ, ਜਿੰਨਾਂ ਵਿੱਚ ਕੋਹਿਨੂਰ ਫੈਬਰੀਕੇਟਰ ਬੱਲ ਕਲਾਂ ਅਤੇ ਅਸ਼ਿਮਾ ਇੰਡਸਟਰੀ ਸ਼ਿਵਾ ਸਨਅਤੀ ਪਾਰਕ ਨਾਗ ਕਲਾਂ ਸ਼ਾਮਿਲ ਹਨ।ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਇਨਾਂ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਕਰੀਬ 100 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ।ਇੰਨਾਂ ਉਦਮੀਆਂ ਵਲੋਂ ਆਪਣੇ ਯੂਨਿਟਾਂ ਉਤੇ 10 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …