Thursday, August 7, 2025
Breaking News

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ

ਅੰਮ੍ਰਿਤਸਰ 7 ਅਗਸਤ (ਸੁਖਬੀਰ ਸਿੰਘ) – ਆ ਰਹੇ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ ਧਿਰਾਂ ਇਸ ਸੀਜ਼ਨ ਵਿੱਚ ਪਰਾਲੀ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆ ਸਕਣ।
ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਰਾਲੀ ਪ੍ਰਬੰਧਨ ਨੂੰ ਪ੍ਰਮੁੱਖਤਾ ਨਾਲ ਲੈ ਰਹੀ ਹੈ ਅਤੇ ਇਸ ਵਾਰ ਵੀ ਵੱਡੀ ਗਿਣਤੀ ‘ਚ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਹਨ।ਸਰਕਾਰੀ ਉਪਰਾਲਿਆਂ ਦਾ ਲਾਭ ਤਾਂ ਮਿਲ ਸਕਦਾ ਹੈ, ਜੇਕਰ ਇਸ ਸਾਂਭੀ ਹੋਈ ਪਰਾਲੀ ਨੂੰ ਸਾਡੇ ਸਨਤਕਾਰ ਬਾਲਣ ਜਾਂ ਹੋਰ ਕਿਸੇ ਰੂਪ ਤਰਾਂ ਵਰਤੋਂ ਵਿੱਚ ਲਿਆਉਣ।ਉਨਾ ਕਿਹਾ ਕਿ ਸਾਡੇ ਕੋਲ ਵੱਡੀ ਇੰਡਸਟਰੀ ਤੇ ਬੇਲਰ ਵੀ ਮੌਜ਼ੂਦ ਹਨ।ਪਰ ਫਿਰ ਵੀ ਕਿਧਰੇ ਆਪਸੀ ਤਾਲਮੇਲ ਦੀ ਘਾਟ ਕਾਰਨ ਪਰਾਲੀ ਦਾ ਸਹੀ ਪ੍ਰਬੰਧ ਫਿਲਹਾਲ ਨਹੀਂ ਸੀ ਹੋ ਰਿਹਾ।ਇਸ ਲਈ ਅੱਜ ਦੋਹਾਂ ਧਿਰਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਸਿੱਧੀ ਗੱਲਬਾਤ ‘ਚ ਪਰਾਲੀ ਪ੍ਰਬੰਧਨ ਦਾ ਮਸਲਾ ਵਿਚਾਰਿਆ ਗਿਆ ਹੈ।ਉਹਨਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਆ ਰਹੇ ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਾਨ ਨੂੰ ਪਰਾਲੀ ਨਹੀਂ ਸਾੜਨ ਦਿੱਤੀ ਜਾਵੇਗੀ ਬਲਕਿ ਸਾਡੇ ਵੱਲੋਂ ਬੇਲਰ ਜਾਂ ਸੁਪਰ ਸੀਡਰ ਮਸ਼ੀਨਾਂ ਮੌਜ਼ੂਦ ਰਹਿਣਗੀਆਂ।ਜਿਨਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਸਕੇਗਾ।ਉਹਨਾਂ ਸਨਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਪਰਾਲੀ ਨੂੰ ਬਾਲਣ ਦੇ ਰੂਪ ਵਿੱਚ ਵਰਤਣ ਲਈ ਆਪਣੇ ਆਪਣੇ ਪਲਾਂਟ ਲਗਾਉਣ ਤਾਂ ਕਿ ਮੁਫਤ ਵਿੱਚ ਮਿਲਣ ਵਾਲਾ ਇਹ ਬਾਲਣ ਵਰਤੋਂ ਵਿੱਚ ਲਿਆਂਦਾ ਜਾ ਸਕੇ। ਮੀਟਿੰਗ ਵਿੱਚ ਹਾਜ਼ਰ ਕੁੱਝ ਕਿਸਾਨਾਂ ਨੇ ਦੱਸਿਆ ਕਿ ਜਿੰਨਾ ਵੀ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਵਾਹਿਆ ਹੈ ਜਾਂ ਸੁਪਰ ਸੀਡਰ ਦੀ ਮਦਦ ਨਾਲ ਕਣਕ ਬੀਜ਼ੀ ਹੈ ਉਹਨਾਂ ਨੂੰ ਝਾੜ ਵੱਧ ਮਿਲਿਆ ਹੈ ਅਤੇ ਖਰਚਾ ਘੱਟ ਆਇਆ ਹੈ।
ਇਸ ਮੌਕੇ ਆਈ.ਏ.ਐਸ ਅਧਿਕਾਰੀ ਸ੍ਰੀਮਤੀ ਸੋਨਮ, ਮੁੱਖ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ, ਸਨਤਕਾਰ ਕਮਲ ਡਾਲਮੀਆ, ਰਾਣਾ ਸ਼ੂਗਰ ਮਿੱਲ, ਓ.ਸੀ.ਐਮ ਮਿੱਲ ਦੇ ਮੁੱਖ ਅਧਿਕਾਰੀ ਅਤੇ ਹੋਰ ਅਦਾਰਿਆਂ ਦੇ ਮਾਲਕ ਤੇ ਮੈਨੇਜ਼ਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …