Sunday, December 22, 2024

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਬੂਟੇ ਲਗਾਏ ਗਏ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਈ.ਕੇ.ਜੀ.ਪੀ.ਟੀ.ਯੂ ਦੇ ਸਹਿਯੋਗ ਨਾਲ ਕੈਂਪਸ ਵਿਖੇ ‘ਇਕ ਰੁੱਖ ਲਗਾਉਣ’ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ‘ਚ ਕਰਵਾਏ ਗਏ ਮਾਗਮ ਵਿੱਚ ਵਿਦਿਆਰਥੀਆਂ, ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਸੰਤਰਾ, ਆੜੂ, ਅਨਾਰ, ਚੀਕੂ, ਸੀਤਾਫਲ ਆਦਿ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ।ਡਾ. ਮੰਜੂ ਬਾਲਾ ਨੇ ਕਿਹਾ ਕਿ ਅੱਜ ਇਨ੍ਹਾਂ ਬੂਟੇ ਲਗਾ ਕੇ ਅਸੀਂ ਨਾ ਸਿਰਫ਼ ਵਾਤਾਵਰਨ ਦੀ ਸੰਭਾਲ ’ਚ ਯੋਗਦਾਨ ਪਾ ਰਹੇ ਹਾਂ, ਸਗੋਂ ਆਉਣ ਵਾਲੀ ਪੀੜ੍ਹੀ ਲਈ ਵੀ ਇੱਕ ਮਿਸਾਲ ਕਾਇਮ ਕਰ ਰਹੇ ਹਾਂ।
ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਾਲਜ ਕੈਂਪਸ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇ ਭਰੇ ਅਤੇ ਸਿਹਤਮੰਦ ਵਾਤਾਵਰਣ ਸਬੰਧੀ ਉਪਰਾਲਿਆਂ ਲਈ ਡਾ. ਮੰਜੂ ਬਾਲਾ ਅਤੇ ਉਨ੍ਹਾਂ ਦੀ ਟੀਮ ਦੇ ਯਤਨ ਸਲਾਹਣਯੋਗ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …