ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜ਼ੋਨ ਪੱਧਰੀ ਰੱਸਾ ਖਿੱਚਣ ਦੇ ਮੁਕਾਬਲੇ ਵਿੱਚ ਜ਼ੋਨ ਲੌਂਗੋਵਾਲ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ।ਅੰਡਰ-14 ਉਮਰ ਵਰਗ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਲੜਕੇ ਅਤੇ ਲੜਕੀਆਂ ਨੇ ਖੇਡ ਇੰਚਾਰਜ਼ ਸੁਖਪਾਲ ਸਿੰਘ ਦੀ ਅਗਵਾਈ ਹੇਠ ਮੁਕਾਬਲਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੂੰ ਪਛਾੜਦਿਆਂ ਸੋਨ ਤਮਗੇ ਜਿੱਤੇ।ਸਕੂਲ ਪਹੁੰਚਣ ‘ਤੇ ਦੋਵਾਂ ਟੀਮਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸ ਜਿੱਤ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਵੈਲਫੇਅਰ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਭੁੱਲਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਬੱਲੀ ਨੇ ਲੜਕੇ ਅਤੇ ਲੜਕੀਆਂ ਨੂੰ ਸ਼ਾਬਾਸ਼ ਦਿੱਤੀ।ਸਰਪੰਚ ਕੁਲਦੀਪ ਕੌਰ ਨੇ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਅਤੇ ਜਿਲ੍ਹਾ ਪੱਧਰ ‘ਤੇ ਜਿੱਤਾਂ ਦਰਜ਼ ਕਰਨ ਲਈ ਪ੍ਰੇਰਿਆ।
ਇਸ ਮੌਕੇ ਮਾਸਟਰ ਬੰਤਾ ਸਿੰਘ, ਜਗਪਾਲ ਸਿੰਘ ਸਾਹੋਕੇ, ਪਾਲੀ ਧਨੌਂਲਾ, ਹਰਮਿੰਦਰ ਰੂਮੀ, ਧਰਮ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ ਫੌਜੀ, ਵਿਜੇ ਕੁਮਾਰ ਅਤੇ ਸਕੂਲ ਸਟਾਫ ਮੈਡਮ ਪਰਵੀਨ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਰੇਨੂੰ ਸਿੰਗਲਾ, ਸਤਪਾਲ ਕੌਰ ਅਤੇ ਰਣਜੀਤ ਕੌਰ ਹਾਜ਼ਰ ਸਨ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …