ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਖੇਤਰ ਭੋਆ ਦੇ ਪਿੰਡ ਘਰੋਟਾ ਅਤੇ ਭੋਆ ਵਿਖੇ ਅੱਜ ਵਿਸ਼ੇਸ਼ ਕੈਂਪ ਲਗਾਏ ਗਏ ਅਤੇ ਉਥੇ ਪਹੁੰਚੇ ਲੋਕਾਂ ਦੀਆਂ ਮੋਕੇ ‘ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ ਗਿਆ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਹੰੁਚ ਕੇ ਇਹਨਾਂ ਕੈਂਪਾਂ ਦਾ ਜਾਇਜ਼ਾ ਲਿਆ।ਉਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਦੂਰ ਦਰਾਜ਼ ਦੇ ਦਿਹਾਤੀ ਖੇਤਰਾਂ ਅੰਦਰ ਅਤੇ ਹਿੰਦ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਤਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਜਾ ਰਿਹਾ ਹੈ।ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ, ਵਾਟਰ ਸਪਲਾਈ ਸੈਨੀਟੇਸਨ ਵਿਭਾਗ, ਲੇਬਰ ਵਿਭਾਗ, ਸੇਵਾ ਕੇਂਦਰ, ਬਿਜਲੀ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਚਾਇਤ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਜਾਂ ਨੁਮਾਇੰਦੇ ਹਾਜ਼ਰ ਰਹਿੰਦੇ ਹਨ ਅਤੇ ਸਮੱਸਿਆਵਾਂ ਦਾ ਹੱਲ ਕਰਦੇ ਹਨ ਅਤੇ ਰਹਿੰਦੇ ਮਸਲਿਆਂ ਦਾ ਅਧਿਕਾਰੀ ਅਪਣੇ ਦਫਤਰਾਂ ਵਿੱਚ ਹੱਲ ਕਰਦੇ ਹਨ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ‘ਆਪ’ ਸਰਕਾਰ ਲੋਕਾਂ ਦੇ ਦੁਆਰ ਪਹੁੰਚ ਕੇ ਲੋਕਾਂ ਦੇ ਕਾਰਜ਼ ਕਰ ਰਹੀ ਹੈ।
ਇਸ ਮੋਕੇ ਠਾਕੁਰ ਮਨੋਹਰ ਸਿੰਘ ਸੰਯੁਕਤ ਸਕੱਤਰ ਟ੍ਰੇਡਿੰਗ ਪੰਜਾਬ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਸੰਦੀਪ ਕੁਮਾਰ ਬਲਾਕ ਪ੍ਰਧਾਨ, ਰਜਿੰਦਰ ਸਿੰਘ ਭਿੱਲਾ, ਠਾਕੁਰ ਭੁਪਿੰਦਰ ਸਿੰਘ, ਸੁਨੀਲ ਦੱਤ ਪਿੰਡ ਭੋਆ, ਸੈਲੀ ਸ਼ਰਮਾ ਬਲਾਕ ਪ੍ਰਧਾਨ ਜਿਲ੍ਹਾ ਅਧਿਕਾਰੀ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …