ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੀ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਅਭਿਸ਼ੇਕ ਸ਼ਰਮਾ ਸਹਾਇਕ ਕਮਿਸਨਰ (ਜ), ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਅੱਜ ਰਿਹਰਸਲ ਦੋਰਾਨ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ ਦੀਆਂ ਟੁਕੜੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਭਿਆਸ ਕੀਤਾ ਗਿਆ।ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪਸ਼ ਕੀਤਾ ਗਿਆ।ਬੱਚਿਆਂ ਵਲੋਂ ਪੀ.ਟੀ ਸ਼ੋਅ ਵੀ ਪੇਸ਼ ਕੀਤਾ ਗਿਆ।ਸੀ.ਐਮ ਦੀ ਯੋਗਸ਼ਾਲਾ ਟੀਮ ਵਲੋਂ ਯੋਗਾ ਦੀ ਪਸ਼ਕਾਰੀ ਕੀਤੀ ਗਈ।
ਸਹਾਇਕ ਕਮਿਸਨਰ (ਜ) ਅਭਿਸ਼ੇਕ ਸਰਮਾ ਨੇ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …