ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ
ਕਲਪ ਵੀ ਕੀਤਾ ਜਾ ਰਿਹਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਿੱਛੋਂ ਕੀਤਾ।ਉਨਾਂ ਦੱਸਿਆ ਕਿ ਇਸ ਬਿਲਡਿੰਗ ਦੀ ਉਸਾਰੀ ਪੰਜਾਬ ਮੰਡੀ ਬੋਰਡ ਵਲੋਂ ਕਰਵਾਈ ਗਈ ਹੈ।ਉਨਾਂ ਦੱਸਿਆ ਕਿ ਅੱਜ ਤੋਂ ਕਰੀਬ 8-9 ਮਹੀਨੇ ਪਹਿਲਾਂ ਇਸ ਬਿਲਡਿੰਗ ਦੀ ਹਾਲਤ ਬਹੁਤ ਹੀ ਖਸਤਾ ਹੋਣ ਕਰਕੇ ਇਸ ਨੂੰ ਅਨਸੇਫ ਐਲਾਨਿਆ ਗਿਆ ਸੀ ਅਤੇ ਪੰਜਾਬ ਮੰਡੀ ਬੋਰਡ ਵਲੋਂ ਕੇਵਲ ਥੋੜੇ ਸਮੇਂ ਦੇ ਅੰਦਰ ਇਸ ਬਿਲਡਿੰਗ ਨੂੰ ਤਿਆਰ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਬਿਲਡਿੰਗਾਂ ਦੇ ਨਾਲ ਨਾਲ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ।
ਇਸ ਮੌਕੇ ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਬਲਾਕ ਪ੍ਰਧਾਨ ਜਰਮਨਜੀਤ ਸਿੰਘ, ਅਜੈ ਗਾਂਧੀ, ਸੁਖ ਰੰਧਾਵਾ, ਰਾਣਾ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ …
Punjab Post Daily Online Newspaper & Print Media