ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ।ਉਨਾਂ ਦੱਸਿਆ ਕਿ ਪਿੰਡ ਪੱਧਰ ‘ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਬੈਂਕਫਿੰਕੋ ਅੰਮ੍ਰਿਤਸਰ, ਐਸ.ਸੀ ਕਾਰਪੋਰੇਸ਼ਨ ਅੰਮ੍ਰਿਤਸਰ, ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ, ਡੇਅਰੀ ਡਿਵੈਲਪਮੈਂਟ ਬੋਰਡ ਅੰਮ੍ਰਿਤਸਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤਸਰ, ਪੇਂਡੂ ਸਵੈ ਰੁਜ਼ਗਾਰ ਤਕਨੀਕੀ ਸੰਸਥਾ ਅੰਮ੍ਰਿਤਸਰ, ਪੰਜਾਬ ਰਾਜ ਪੇਂਡੂ ਅਜੀਵਿਕਾ ਮਿਸ਼ਨ ਅੰਮ੍ਰਿਤਸਰ ਨੇ ਭਾਗ ਲਿਆ ਅਤੇ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਰਖਸ਼ਾ ਸਕਿਉਰਟਰੀ, ਮੈਕਸਿਕਸ ਕੋਚਰ ਟੈਕ, ਸ਼ੇਅਰ ਇੰਡੀਆ ਆਦਿ ਨੇ ਭਾਗ ਲਿਆ ਅਤੇ ਲੜਕੇ ਅਤੇ ਲੜਕੀਆਂ ਨੂੰ ਨੌਕਰੀ ਦੇ ਵੱਖ-ਵੱਖ ਅਵਸਰ ਪ੍ਰਦਾਨ ਕੀਤੇ ਗਏ। ਇਸ ਕੈਂਪ ਵਿੱਚ ਕੁੱਲ 211 ਨੌਜਵਾਨਾਂ ਨੇ ਹਿੱਸਾ ਲਿਆ ਅਤੇ 96 ਬੱਚਿਆ ਨੂੰ ਨੋਕਰੀ ਦੇ ਅਵਸਰ ਪ੍ਰਦਾਨ ਕੀਤੇ ਗਏ ।
ਨੋਜਵਾਨਾਂ ਨੂੰ ਪੁਲਿਸ, ਆਰਮੀ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ ਅਤੇ ਸੀ-ਪਾਇਟ ਕੇਂਦਰ ਕਪੂਰਥਲਾ ਅਤੇ ਆਰਮੀ ਰੀਕਰਿਉਟਮੈਂਟ ਕੇਂਦਰ ਅੰਮ੍ਰਿਤਸਰ ਵਲੋਂ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਗਰੂਕ ਵੀ ਕੀਤਾ ਗਿਆ ਹੈ।ਇਸ ਮੋਕੇ ਡਾ. ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅੰਮ੍ਰਿਤਸਰ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਡਿਪਟੀ ਅਤੇ ਦਲਜੀਤ ਸਿੰਘ ਉਦੋਨੰਗਲ ਵੀ ਹਾਜ਼ਰ ਸਨ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …