ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ ਸਾਰੋਂ ਨੂੰ ਪੱਤਰ ਲਿਖਿਆ ਹੈ।ਇਸ ਵਿੱਚ ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਾਰਜ਼ ਪ੍ਰਗਟਾਇਆ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਿਤ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸੰਗਤ ਵੱਲੋਂ ਸ਼ਿਕਾਇਤਾਂ ਅਤੇ ਜਾਣਕਾਰੀ ਦਿੱਤੀ ਗਈ ਹੈ ਕਿ ਵੋਟਾਂ ਬਣਾਉਣ ਵਾਲੇ ਸਰਕਾਰ ਦੇ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਲਿਸਟਾਂ ਵਿੱਚੋਂ ਬਿਨਾਂ ਤਸਦੀਕ ਕੀਤਿਆਂ ਆਪਣੇ ਤੌਰ ’ਤੇ ਹੀ ਨਾਮ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਰ ਬਣਾ ਰਹੇ ਹਨ।ਇਸ ਤਹਿਤ ਅੰਮ੍ਰਿਤਧਾਰੀ ਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।ਉਨਾਂ ਨੇ ਜਸਟਿਸ ਸਾਰੋਂ ਨੂੰ ਲਿਖਿਆ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਆਦੇਸ਼ ਜਾਰੀ ਕਰਨ, ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …