ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ਦਾ ਤਿਓਹਾਰ ‘ਤੀਆਂ ਤੀਜ਼ ਦੀਆਂ’ ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦਾ ਰੂਪ ਦਿੱਤਾ ਗਿਆ।ਪੰਜਾਬੀ ਪਹਿਰਾਵਿਆਂ ਵਿੱਚ ਸੱਜੇ ਨੰਨ੍ਹੇ ਬੱਚੇ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਰਹੇ।ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਾਏ ਹੋਏ ਗਏ, ਜਿੰਨਾਂ ਵਿੱਚ ਕਈ ਸਟਾਲਾਂ ’ਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੀਆਂ ਪ੍ਰਦਰਸ਼ਨੀਆਂ ਵੀ ਲੱਗੀਆਂ ਹੋਈਆਂ ਸਨ।ਨੰਨ੍ਹੇ ਬਚਿਆਂ ਨੇ ਸਭਿਆਚਰਕ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ ਪੀਂਘਾਂ ਝੂਟੀਆਂ ਅਤੇ ਸਾਉਣ ਮਹੀਨੇ ਨਾਲ ਸਬੰਧਤ ਬੋਲੀਆਂ ਅਤੇ ਗੀਤਾਂ ਰਾਹੀਂ ਚੰਗਾ ਰੰਗ ਬੰਨ੍ਹਿਆ।ਵਿਦਿਆਰਥਣਾਂ ਨੇ ਤੀਜ਼ ਨਾਲ ਸਬੰਧਿਤ ਲੋਕ ਗੀਤ, ਬੋਲੀਆਂ, ਗੀਤ, ਗਰੁੱਪ ਡਾਂਸ ਅਤੇ ਗਿੱਧੇ `ਚ ਆਪਣੀ ਹਾਜ਼ਰੀ ਲਵਾਈ ਅਤੇ ਪੰਜਾਬੀ ਪਹਿਰਾਵੇ ਪਾ ਕੇ ਚਰਖਾ ਕੱਤਿਆ ਤੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।ਅਲੋਪ ਹੁੰਦੀਆਂ ਜਾ ਰਹੀਆਂ ਖੇਡਾਂ ਘੋਲ, ਬਾਂਦਰ ਕਿੱਲਾ, ਉਚ-ਨੀਚ, ਰੱਸਾ-ਕੱਸੀ, ਗੁੱਲੀ-ਡੰਡਾ, ਪਿੱਠੂ-ਗਰਮ ਦੀਆਂ ਪੇਸ਼ਕਾਰੀਆਂ ਮੇਲੇ ਦਾ ਸਿਖਰ ਹੋ ਨਿਬੜੀਆਂ।ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਪੰਜਾਬੀ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ।ਮੈਨੇਜਮੈਂਟ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਉਨ੍ਹਾਂ ਨੂੰ ਸਰਟੀਫੀਕੇਟ ਵੀ ਦਿੱਤੇ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਰਜਿੰਦਰ ਗਰਗ, ਲੱਕੀ ਸੇਠ (ਬੀਰਬਲ ਗਰੁੱਪ) ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ …