Tuesday, November 24, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ’ਚ ਟਾਪ ਪੁਜੀਸ਼ਨਾਂ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ 8ਵੇਂ ਦੀਆਂ ਵਿਦਿਆਰਥਣਾਂ ਮੁਸਕਾਨ ਨੇ 82.38%, ਅਕਾਂਕਸ਼ਾ 81.35%, ਪ੍ਰਤਿਭਾ 80.35%, ਗੁਰਕਿਰਨ ਕੌਰ 80.33%, ਨਵਜੋਤ ਕੌਰ 79.31%, ਅੰਸ਼ਿਕਾ 78.11%, ਸਮਰਿਧੀ 77.84%, ਅਨਮੋਲਦੀਪ 77.80% ਅਤੇ ਹਰਮਨਪ੍ਰੀਤ ਕੌਰ ਨੇ 77.38% ਅੰਕ ਪ੍ਰਾਪਤ ਕੀਤੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …