Saturday, September 26, 2026

ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ.ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਜਲਿਆਂਵਾਲਾ ਬਾਗ ਪਹੁੰਚ ਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ.ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿਖੇ ਦੇਸ਼ ਦੀ ਖਾਤਰ ਜ਼ਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ‘ਜੀ ਆਇਆਂ’ ਕਿਹਾ।
ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏ.ਡੀ.ਜੀ.ਪੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਡੀ.ਆਈ.ਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …