Wednesday, September 18, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ 10ਵੀਂ ਜਮਾਤ ਦਾ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਲ 2023-24 ਦੇ ਦੱਸਵੀਂ ਜਮਾਤ ਦੇ ਸੀ.ਬੀ.ਐਸ.ਈ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਸਕੂਲ ਸ਼ਬਦ ਨਾਲ ਸਮਾਰੋਹ ਦਾ ਆਰੰਭ ਕਰਦਿਆਂ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਆਈਟਮਾਂ ਲੋਕ ਨਾਚ, ਕੋਰੀਓਗਰਾਫੀ, ਸਕਿਟ ਅਤੇ ਗਰੁੱਪ ਡਾਂਸ ਪੇਸ਼ ਕੀਤਾ।ਸੀ.ਬੀ.ਐਸ.ਈ ਦੱਸਵੀਂ ਦੀ ਪ੍ਰੀਖਿਆ ਵਿੱਚ 99.6% ਅੰਕ ਪ੍ਰਾਪਤ ਕਰਕੇ ਪੰਜਾਬ ਰਾਜ ਵਿੱਚ ਦੂਜੇ ਅਤੇ ਅੰਮ੍ਰਿਤਸਰ ਵਿੱਚ ਪਹਿਲੇ ਸਥਾਨ ‘ਤੇ ਰਹੇ ਏਕਮਦੀਪ ਸਿੰਘ ਸੀਕਰੀ ਸਮੇਤ 85% ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦੀਵਾਨ ਦੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਵਲੋਂ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਡਾ: ਨਿੱਜ਼ਰ ਨੇ ਬੱਚਿਆਂ ਨੂੰ ਮੋਬਾਇਲ ਫੋਨਾਂ ਦੀ ਜਿਆਦਾ ਵਰਤੋਂ ਤੋਂ ਹਟਾ ਕੇ ਕੁਦਰਤ ਦੇ ਅਨਮੋਲ ਖਜ਼ਾਨਿਆਂ ਨਾਲ ਜੁੜਨ ਅਤੇ ਕਿਤਾਬਾਂ ਪੜਨ ਲਈ ਪ੍ਰੇਰਿਤ ਕੀਤਾ ।
ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੀਆਂ ਸਫਲਤਾਵਾਂ ਦਾ ਸਿਹਰਾ ਬੱਚਿਆਂ ਦੇੇ ਅਧਿਆਪਕਾਂ ਸਿਰ ਜਾਂਦਾ ਹੈ ।ਦੱਸਵੀਂ ਜਮਾਤ ਨੂੰ ਪੜਾਉਣ ਵਾਲੇ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ‘ਚ ਸਾਉਣ ਦੇ ਮਹੀਨੇ ਨੂੰ ਦਰਸਾਊਂਦੇ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਨੇ ਖੂਬ ਰੰਗ ਬੰਨ੍ਹਿਆ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਸਕੂਲ ਗਤੀਵਿਧੀਆਂ ‘ਤੇ ਚਾਨਣਾ ਪਾਇਆ ਅਤੇ ਸਕੂਲ ਮੈਂਬਰ ਇੰਚਾਰਜ ਗੁਰਪ੍ਰੀਤ ਸਿੰਘ ਸੇਠੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਪ੍ਰੋਗਰਾਮ ਦੌਰਾਨ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਆਤਮਜੀਤ ਸਿੰਘ ਬਸਰਾ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਸਰਜੋਤ ਸਿੰਘ ਸਾਹਣੀ, ਏ.ਪੀ.ਐਸ ਮਾਨ, ਗੁਰਬਖਸ਼ ਸਿੰਘ ਬੇਦੀ, ਮੋਹਨਜੀਤ ਸਿੰਘ ਭੱਲਾ, ਆਰ.ਅੇਸ ਮਹਿਤਾ, ਡਾਇਰੈਕਟਰ ਓਪਰੇਸ਼ਨਜ਼ ਡਾ: ਅੰਮ੍ਰਿਤਪਾਲ ਸਿੰਘ ਚਾਵਲਾ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਗੁਰਸ਼ਰਨ ਕੌਰ, ਸ਼੍ਰੀਮਤੀ ਮਨਵਿੰਦਰ ਕੌਰ, ਅਧਿਆਪਕ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

 

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …