ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਫੈਂਸਿੰਗ ਮੁਕਾਬਲੇ ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਵਿਖੇ ਕਰਾਏ ਗਏ।ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਅਕੇਡੀਆ ਵਰਲਡ ਸਕੂਲ ਸੁਨਾਮ ਦੇ 23 ਵਿਦਿਆਰਥੀਆਂ ਨੂੰ ਅੰਤਰ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ।ਇਹ ਮੁਕਾਬਲਾ 9 ਅਗਸਤ 2024 ਨੂੰ ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਵਿਖੇ ਵੱਖ-ਵੱਖ ਟੀਮਾਂ ਵਿਚਕਾਰ ਹੋਇਆ।ਡੀ.ਪੀ.ਈ ਸਤਵਿੰਦਰ ਕੌਰ ਸਰਕਾਰੀ ਹਾਈ ਸਕੂਲ ਕਿਲਾ ਭਰਿਆ, ਸੰਜੀਵ ਸ਼ਰਮਾ ਡੀ.ਪੀ.ਈ ਸਪਰਿੰਗ ਡੇਲ ਪਬਲਿਕ ਸਕੂਲ ਸੰਗਰੂਰ, ਅਮਰੀਕ ਸਿੰਘ ਪੀ.ਟੀ.ਆਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰੋ ਵੀ ਮੌਜ਼ੂਦ ਸਨ।
ਇਸ ਉਪਲੱਬਧੀ ’ਤੇ ਪ੍ਰਿੰਸੀਪਲ ਰਣਜੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਜਿੱਤ ਦਾ ਸਿਹਰਾ ਡੀ.ਪੀ ਪੰਕਜ ਕੁਮਾਰ ਸਿਰ ਬੰਨ੍ਹਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …