Friday, July 31, 2026

ਸੀ.ਬੀ.ਐਸ.ਈ ਦੀ ਭਰਤੀ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀ.ਬੀ.ਐਸ.ਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇ.ਬੀ ਡੀ.ਏ.ਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਸੀ.ਬੀ.ਐਸ.ਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ ਕੜਾ ਸਿੱਖਾਂ ਦੇ ਪੰਜ਼ ਕਕਾਰਾਂ ਦਾ ਹਿੱਸਾ ਹੈ, ਜਿਸ ਨੂੰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਘਟਨਾ ਹੈ।ਐਡਵੋਕੇਟ ਧਾਮੀ ਨੇ ਸਰਕਾਰਾਂ ਅਤੇ ਮੁਕਾਬਲਾ ਇਮਤਿਹਾਨ ਕਰਵਾਉਣ ਵਾਲੀਆਂ ਏਜੰਸੀਆਂ, ਕਮਿਸ਼ਨਾਂ ਤੇ ਬੋਰਡਾਂ ਨੂੰ ਸਿੱਖ ਕਕਾਰਾਂ ਪ੍ਰਤੀ ਸੰਜ਼ੀਦਾ ਪਹੁੰਚ ਅਪਨਾ ਕੇ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਦੀ ਗੱਲ ਆਖੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸਮੁੱਚੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ‘ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …