Sunday, December 22, 2024

ਹਰੀਸ਼ ਜੋਸ਼ੀ ਨੂੰ 71ਵੇਂ ਜਨਮ ਦਿਨ ‘ਤੇ ਦਿੱਤੀਆਂ ਵਧਾਈਆਂ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨਜ਼ ਅਤੇ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਵਲੋਂ ਹਰੀਸ਼ ਜੋਸ਼ੀ ਨੂੰ ਉਨ੍ਹਾਂ ਦੇ 71ਵੇਂ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਅਤੇ ਸੀਨੀਅਰ ਸਿਟੀਜ਼ਨਜ਼ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਵਲੋਂ ਸਮੂਹ ਸੀਨੀਅਰ ਸਿਟੀਜ਼ਨ ਮੈਂਬਰਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਉਨ੍ਹਾਂ ਦੇ ਨਿਵਾਸ ਵਿਖੇ ਜਾ ਕੇ ਸਨਮਾਨਿਤ ਕੀਤਾ ਜਾਂਦਾ ਹੈ।ਹਰੀਸ਼ ਜੋਸ਼ੀ ਨੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ।ਇਸ ਮੌਕੇ ਰਾਜ ਕੁਮਾਰ ਗੋਇਲ, ਲਾਜਪਤ ਰਾਏ ਦੇਵ ਕਪੂਰ, ਦਿਲਵਹਾਰ ਵੀਟਾ ਐਮ.ਐਲ ਵਰਮਾ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …