ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਅਤੇ ਬਾਬਾ ਨਿਧਾਨ ਸਿੰਘ ਜੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਾਏ ਅਹਿਮ
ਯੋਗਦਾਨ ਸਬੰਧੀ ਇੱਕ ਰੋਜ਼ਾ ਸੈਮੀਨਾਰ ਅਕਾਲ ਕਾਲਜ ਕੌਂਸਲ ਅਤੇ ਲੋਕ ਇਨਸਾਫ ਫਰੰਟ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੈਮੀਨਾਰ ਦੀ ਸ਼ੁਰੂਆਤ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ।ਲੋਕ ਇਨਸਾਫ਼ ਫਰੰਟ ਦੇ ਚੇਅਰਮੈਨ ਡਾ. ਗੁਰਵੀਰ ਸਿੰਘ ਸੋਹੀ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਕਿਹਾ।ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੋਸਾਇਟੀ ਦੇ ਚੇਅਰਮੈਨ ਡਾ. ਪਰਮਜੀਤ ਸਿੰਘ ਸਰੋਆ ਨੇ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੇ ਜੀਵਨ ਅਤੇ ਉਨਾਂ ਵਲੋਂ ਕੀਤੀ ਗਈ ਅਥਾਹ ਲੰਗਰਾਂ ਦੀ ਸੇਵਾ ਦਾ ਵਿਸ਼ੇਸ਼ ਜਿਕਰ ਕੀਤਾ।ਡਾਕਟਰ ਕੰਵਲਜੀਤ ਸਿੰਘ ਸਾਬਕਾ ਪ੍ਰਿੰਸੀਪਲ ਗੁਰਮਤਿ ਕਾਲਜ ਪਟਿਆਲਾ ਨੇ ਸੰਤ ਅਤਰ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ।ਡਾ. ਜਸਵੰਤ ਸਿੰਘ ਸਹਾਇਕ ਪ੍ਰੋਫੈਸਰ ਬੁੱਗਰਾਂ ਯੂਨੀਵਰਸਿਟੀ ਕਾਲਜ ਢਿੱਲਵਾਂ ਨੇ ਕਿਹਾ ਕਿ ਸੰਤ ਜੀ ਮਹਾਰਾਜ ਬਿਨਾਂ ਮਾਈਕ ਤੋਂ ਆਪਣੀ ਬੁਲੰਦ ਆਵਾਜ਼ ਸਦਕਾ ਕੀਰਤਨ ਕਰਦੇ ਸਨ, ਜਿਸ ਨੂੰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਸਰਵਣ ਕਰਦੀਆਂ ਸਨ।ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਰਿਸਰਚ ਸਕਾਲਰ ਅਮਰਜੀਤ ਸਿੰਘ ਪਾਹਵਾ ਨੇ ਸੰਤਾਂ ਨੂੰ ਪਾਰਸ ਦੱਸਦੇ ਹੋਏ ਅਧਿਆਤਮਕ ਪਾਰਸ ਦੀ ਵਿਸਥਾਰ ਸਹਿਤ ਵਿਆਖਿਆ ਕੀਤੀ।ਅੰਤ ਵਿੱਚ ਭੁਪਿੰਦਰ ਸਿੰਘ ਗਰੇਵਾਲ ਵਲੋਂ ਆਏ ਮਹਿਮਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੁਰਿੰਦਰ ਪਾਲ ਸਿੰਘ ਸਿਦਕੀ ਵਲੋਂ ਕੀਤੇ ਮੰਚ ਸੰਚਾਲਨ ਉਪਰੰਤ ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਭੰਮਾਵੱਦੀ, ਗਮਦੂਰ ਸਿੰਘ ਖਹਿਰਾ, ਹਾਕਮ ਸਿੰਘ ਕਿਸਨਗੜੀਆ, ਪ੍ਰੋਫੈਸਰ ਜਸਪ੍ਰੀਤ ਸਿੰਘ, ਪ੍ਰੋਫੈਸਰ ਮਨਪ੍ਰੀਤ ਕੌਰ, ਪ੍ਰੋਫੈਸਰ ਤਜਿੰਦਰ ਕੌਰ, ਪ੍ਰੋਫੈਸਰ ਮਨਦੀਪ ਕੌਰ, ਪ੍ਰੋਫੈਸਰ ਰੂਬੀ ਜ਼ਿੰਦਲ, ਪ੍ਰੋਫੈਸਰ ਪ੍ਰੀਆ, ਪ੍ਰੋਫੈਸਰ ਨਿਰਪਜੀਤ ਸਿੰਘ, ਪ੍ਰੋਫੈਸਰ ਹਰਪਾਲ ਸਿੰਘ, ਸਤਨਾਮ ਸਿੰਘ ਦਮਦਮੀ, ਮੈਡਮ ਰਜਿੰਦਰ ਕੌਰ, ਭਾਈ ਗੁਰਮੀਤ ਸਿੰਘ, ਭਾਈ ਮਨਵੀਰ ਸਿੰਘ, ਭਾਈ ਅਜੈਬ ਸਿੰਘ, ਕੁਲਦੀਪ ਸਿੰਘ ਢੱਡਰੀਆਂ, ਸੁਪਿੰਦਰ ਸਿੰਘ ਸਾਰੋਂ, ਬਿੰਦਰ ਸਿੰਘ ਢੱਡਰੀਆਂ ਸਮੇਤ ਵੱਖ-ਵੱਖ ਕਾਲਜਾਂ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਮੌਜ਼ੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media