Wednesday, January 15, 2025

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ‘ਚ ਉੱਘੇ ਕੈਲੀਗ੍ਰਾਫਿਸਟ ਸੰਜੇ ਕੁਮਾਰ ਨੇ ਸ਼ਿਰਕਤ ਕਰਦਿਆਂ ਕਠਪੁੱਤਲੀ ਕਲਾ, ਆਵਾਜ਼ ਮੋਡਿਊਲੇਸ਼ਨ ਅਤੇ ਕਹਾਣੀ ਸੁਣਾਉਣ ਆਦਿ ਸਬੰਧੀ ਬਾਰੇ ਜਾਣਕਾਰੀ ਕੀਤੀ।
ਡਾ. ਮਨਦੀਪ ਕੌਰ ਨੇ ਦੱਸਿਆ ਕਿ ਸੰਜੇ ਕੁਮਾਰ ਨੇ ਬੀ.ਐਡ ਐਮ.ਐਡ ਸਮੈਸਟਰ ਤੀਜ਼ਾ ਅਤੇ ਬੀ.ਐਡ ਸਮੈਸਟਰ ਤੀਸਰਾ ਦੇ ਟੀਚਰਾਂ ਅਤੇ ਵਿਦਿਆਰਥੀਆਂ ਨੂੰ ਕਠਪੁੱਤਲੀ ਕਲਾ ਸਬੰਧੀ ਮੁੱਢਲੀ ਜਾਣਕਾਰੀ, ਇਤਿਹਾਸ ਅਤੇ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਵਰਕਸ਼ਾਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕਠਪੁੱਤਲੀ ਕਲਾ ਦੀਆਂ ਵੱਖ-ਵੱਖ ਉੱਨਤ ਤਕਨੀਕਾਂ ਬਾਰੇ ਗਿਆਨ ਹਾਸਲ ਕੀਤਾ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …