Sunday, March 9, 2025
Breaking News

ਸ੍ਰੀ ਦਰਬਾਰ ਸਾਹਿਬ ਤੇ ਗੁ. ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ’ਤੇ ਬੂਟੇ ਲਗਾਏ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ਼ ਆਰੰਭ ਕੀਤਾ ਗਿਆ ਹੈ।ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ‘ਤੇ ਅੱਜ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਤੇ ਮੈਨੇਜਰ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਬੂਟੇ ਲਗਾਏ ਜਾ ਰਹੇ ਹਨ।ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਨੂੰ ਆਉਂਦੇ ਰਸਤਿਆਂ ‘ਤੇ ਅੱਜ ਬੂਟੇ ਲਗਾਏ ਗਏ ਹਨ।

Check Also

ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …