ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਦੱਸਿਆ ਹੈ ਕਿ ਅੰਮ੍ਰਿਤਸਰ
ਸ਼ਹਿਰ ਵਿੱਚ ਬੀ.ਆਰ.ਟੀ.ਐਸ ਰੂਟ ‘ਤੇ ਬੰਦ ਪਈ ਮੈਟਰੋ ਬੱਸ ਸਰਵਿਸ ਨੂੰ ਜਲਦ ਹੀ ਬਹਾਲ ਕੀਤਾ ਜਾਵੇਗਾ।ਇਸ ਵਾਸਤੇ ਪੰਜਾਬ ਸਰਕਾਰ ਵਲੋਂ ਜਲਦ ਹੀ ਫੈਸਲਾ ਲਿਆ ਜਾ ਰਿਹਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਟਰੋ ਬੱਸ ਸਰਵਿਸ ਅੰਮ੍ਰਿਤਸਰ ਵਾਸੀਆਂ ਖਾਸ ਕਰਕੇ ਵਿਦਿਆਰਥੀਆਂ, ਨੌਕਰੀਆਂ ਅਤੇ ਰੋਜ਼ਾਨਾਂ ਕੰਮ ‘ਤੇ ਜਾਣ ਵਾਲੇ ਲੋਕਾਂ ਲਈ ਇੱਕ ਵਰਦਾਨ ਹੈ।ਇਸ ਮੈਟਰੋ ਬੱਸ ਸਰਵਿਸ ਨਾਲ ਸੈਕੜੇ ਲੋਕਾਂ ਨੂੰ ਰੋਜ਼ਗਾਰ ਵੀ ਮਿਲਿਆ ਸੀ।ਉਨਾਂ ਕਿਹਾ ਕਿ ਨਗਰ ਨਿਗਮ ਵਲੋਂ ਇਸ ਮੈਟਰੋ ਬੱਸ ਸਰਵਿਸ ਨੂੰ ਹੋਰ ਬੇਹਤਰ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਬੇਹਤਰ ਸੁਵਿਧਾ ਦੇਣ ਲਈ ਇੱਕ ਪ੍ਰੋਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ, ਜਿਸ ‘ਤੇ ਪੰਜਾਬ ਸਰਕਾਰ ਵਲੋਂ ਜਲਦ ਹੀ ਫੈਸਲਾ ਲਿਆ ਜਾ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media