ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਸੰਸਥਾ ਦੇ ਪ੍ਰਿੰਸੀਪਲ ਕਮਲ ਗੋਇਲ ਨੇ ਦੱਸਿਆ ਕਿ ਬੀਤੇ ਦਿਨੀ ਚੀਮਾ ਮੰਡੀ ਵਿਖੇ ਹੋਈਆਂ ਤਾਈਕਮਾਂਡੋ ਖੇਡਾਂ ਵਿੱਚ ਸਕੂਲ ਵਲੋਂ ਖੇਡਦੇ ਹੋਏ ਨਵਜੋਤ ਕੌਰ, ਹਰਮਨਜੋਤ ਕੌਰ, ਨਿਧੀ ਸ਼ਰਮਾ, ਜਸਪ੍ਰੀਤ ਸਿੰਘ, ਪ੍ਰਵੀਨ ਸਿੰਘ, ਕਮਲਪ੍ਰੀਤ ਕੌਰ, ਵਰਿੰਦਰ ਕੌਰ, ਸਹਿਜੋਤ ਕੌਰ, ਫਲਕਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਸੁਨੇਹਾ ਤੇ ਅਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ।ਇਹਨਾਂ ਵਿਦਿਆਰਥੀਆਂ ਦੀ ਚੋਣ ਜਿਲ੍ਹਾ ਪੱਧਰੀ ਖੇਡਾਂ ਲਈ ਵੀ ਹੋ ਗਈ ਹੈ।ਸਕੂਲ ਪਹੁੰਚਣ ‘ਤੇ ਸਮੂਹ ਸਟਾਫ ਵਲੋਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸੰਦੀਪ ਸ਼ਰਮਾ, ਗੁਰਜੰਟ ਕੌਰ, ਕਮਲੇਸ਼ ਰਾਣੀ, ਉਮਾ ਦੇਵੀ, ਮੋਨਾ ਰਾਣੀ, ਕੋਚ ਸ਼ਿਵ ਕੁਮਾਰ, ਮਨਪ੍ਰੀਤ ਕੌਰ, ਸਵੀਨਾ ਮੈਡਮ, ਜੋਤੀ ਸ਼ਰਮਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੂਮੈਨ ਵਿਖੇ ਕੌਮਾਂਤਰੀ ਮਹਿਲਾ ਦਿਵਸ ’ਤੇ ਪੁੱਜੇ ਮੁੱਖ ਮੰਤਰੀ ਮਾਨ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – 133 ਸਾਲਾਂ ਤੋਂ ਪੂਰਵਜ੍ਹਾਂ ਦੇ ਸੁਪਨਿਆਂ ਨੂੰ ਸਕਾਰ …