ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਤਿਹ ਹੋਏ ਜਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਵਿੱਚ ਭਾਗ ਲਿਆ।ਉਮਰ ਵਰਗ 14 ਵਿੱਚ ਅਮਰਿੰਦਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਉਮਰ ਵਰਗ 17 ਵਿੱਚ ਜੋਰਾਵਰ ਸਿੰਘ ਨੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਸਹਿਜਦੀਪ ਸਿੰਘ ਅਤੇ ਲਖਵਿੰਦਰ ਸਿੰਘ ਦੇ ਨਾਲ ਸਿੰਗਲ ਸੋਟੀ ਟੀਮ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਦਿਲਰਾਜ ਸਿੰਘ ਅਤੇ ਗੋਪਾਲ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਦੂਸਰਾ ਸਥਾਨ ਹਾਸਲ ਕੀਤਾ।ਉਮਰ ਵਰਗ 19 ਵਿੱਚ ਅਮਰਿੰਦਰ ਸਿੰਘ, ਏਕਮਦੀਪ ਸਿੰਘ ਅਤੇ ਜਗਮੋਹਨ ਸਿੰਘ ਨੇ ਸਿੰਗਲ ਸੋਟੀ ਟੀਮ ਵਿੱਚ ਦੂਸਰਾ ਸਥਾਨ ਅਤੇ ਕਰਨਵੀਰ ਸਿੰਘ, ਗੁਰਕਰਨ ਸਿੰਘ ਅਤੇ ਅੰਗਦਵੀਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਦੂਸਰਾ ਸਥਾਨ ਲਿਆ। ਅਕਾਲ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਜਿੱਤਾਂ `ਤੇ ਵਧਾਈ ਦਿੱਤੀ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …