Thursday, November 21, 2024

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ

15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਜ਼ਿਲ੍ਹਾ ਪੱਧਰ ‘ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਸ਼ੇਸ਼ ਤੌਰ ‘ਤੇ ਪੁੱਜੇ।ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਇਸਤਰੀ ਪਲਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ।ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ।ਏ.ਡੀ.ਸੀ.ਪੀ ਸਤਬੀਰ ਸਿੰਘ ਅਟਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮਜ ਮਨਕੰਵਲ ਸਿੰਘ ਚਾਹਲ ਤੇ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਵੀ ਉਨਾਂ ਨਾਲ ਹਾਜ਼ਰ ਰਹੇ।ਪਰੇਡ ਕਮਾਂਡਰ ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਜਵਾਨਾਂ ਤੇ ਬੱਚਿਆਂ ਨੇ ਕੀਤਾ।ਵਿਦਿਆਰਥੀਆਂ ਵਲੋਂ ਪੀ.ਟੀ ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਆਜਾਦੀ ਦਿਵਸ ਵਾਲੇ ਦਿਨ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਅਫ਼ਸਰ ਸੀ.ਸੈ. ਬਲਰਾਜ ਸਿੰਘ ਢਿੱਲੋਂ, ਆਸ਼ੂ ਵਿਸ਼ਾਲ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਡੀ.ਡੀ.ਪੀ.ਓ ਸੰਦੀਪ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ

ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …