ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ
ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹਇਆ ਕਰਵਾਈਆ ਜਾ ਰਹੀਆਂ ਹਨ।ਇਸ ਲਈ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਉਪਲੱਬਧ ਹਨ।ਇਸੇ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਮੈਸਰਜ ਸੁਪਲ ਟੈਕ ਇੰਡਸਰਟੀਜ਼ ਪ੍ਰਾ:ਲਿਮ: ਤਰਨ ਤਾਰਨ ਰੋਡ ਅੰਮ੍ਰਿਤਸਰ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤਾ।ਉਨਾਂ ਨੇ ਉਦਮੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜ਼ੀਹ ਹੈ ਅਤੇ ਜਦ ਵੀ ਮਹਿਸੂਸ ਕਰੋ, ਮਦਦ ਲੈ ਸਕਦੇ ਹੋ।ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਯੂਨਿਟ ਉਤੇ 10.48 ਕਰੋੜ ਰੁਪਏ ਤੋਂ ਵ ਧ ਦਾ ਨਿਵੇਸ਼ ਕੀਤਾ ਜਾ ਰਿਹਾ ਅਤੇ ਇਹਨਾਂ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਕਰੀਬ 116 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ।
ਜਨਰਲ ਮੈਨੇਜਰ ਇੰਦਰਜੀਤ ਸਿੱਘ ਟਾਂਡੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ ਅਤੇ ਇਹ ਕੋਸ਼ਿਸ਼ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਪੰਜਾਬ ਵਾਸੀ ਆਪਣੇ ਆਪਣੇ ਕਾਰੋਬਾਰਾਂ ਅਤੇ ਜਿੰਮੇਵਾਰੀਆਂ ‘ਤੇ ਧਿਆਨ ਦੇਣ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media