ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ‘ਤੇ ਹੋਣ ਵਾਲੇ ਰਾਜ
ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਸਮਾਗਮ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ‘ਤੇ ਪਹੁੰਚਣ ਦਾ ਸੱਦਾ ਦਿੱਤਾ।ਉਨਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ 19 ਅਗਸਤ ਨੂੰ ਸਰਕਾਰੀ ਆਈ.ਟੀ.ਆਈ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ।
ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਮੇਲੇ ‘ਚ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਸੜਕਾਂ ਕਿਨਾਰੇ ਘਾਹ-ਬੂਟੀ ਵੱਢਣ, ਗਲੀਆਂ ਤੇ ਸੜਕਾਂ ਦੀ ਸਫਾਈ, ਵੱਖ-ਵੱਖ ਸੜਕਾਂ `ਤੇ ਵੱਡੀਆਂ ਪਾਰਕਿੰਗਾਂ ਬਨਾਉਣ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨ, ਮੱਛਰ ਮਾਰ ਦਵਾਈ ਦਾ ਸਪਰੇਅ ਕਰਵਾਉਣ, ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਾਹਨਾਂ ਦੀ ਆਵਾਜਾਈ ਨਿਯਮਤ ਕਰਨ ਲਈ ਪਾਰਟੀ ਵਰਕਰਾਂ ਨੂੰ ਅੱਗੇ ਹੋ ਕੇ ਸੇਵਾ ਕਰਨ ਲਈ ਕਿਹਾ ਗਿਆ ਹੈ।ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media