Sunday, December 22, 2024

ਕੈਬਨਿਟ ਮੰਤਰੀ ਜਿੰਪਾ ਨੇ ਸਪੋਰਟਸ ਸਟੇਡੀਅਮ ਪਠਾਨਕੋਟ ਦੀ ਗਰਾਊਂਡ ‘ਚ ਲਹਿਰਾਇਆ ਤਿਰੰਗਾ

ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਆਜ਼ਾਦੀ ਦਿਹਾੜੇ ਜਿਲ੍ਹਾ ਪਠਾਨਕੋਟ ਅੰਦਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ‘ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।ਕੈਬਨਿਟ ਮੰਤਰੀ ਜਿੰਪਾ ਵਲੋਂ ਰਾਸਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਗਿਆ।ਉਨ੍ਹਾਂ ਵਲੋਂ ਜਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਪੜਿਆ ਗਿਆ।ਇਸ ਉਪਰੰਤ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਕਮਾਂਡੈਂਟ 4ਈ ਆਈ.ਆਰ.ਬੀ ਸ਼ਾਹਪੁਰਕੰਡੀ ਬਹਾਦੁਰ ਸਿੰਘ ਵੀ ਮੋਜ਼ੂਦ ਸਨ।
ਅਪਣੇ ਸੰਬੋਧਨ ‘ਚ ਕੈਬਨਿਟ ਮੰਤਰੀ ਜਿੰਪਾ ਨੇ ਭਾਰਤ, ਸੂਬਾ ਅਤੇ ਜਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੁੜ ਮੋਹਰੀ ਸੂਬਾ ਬਣਾਉਣ ਲਈ ਓਲੰਪਿਕ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਰਾਸ਼ੀ ਪ੍ਰਤੀ ਖਿਡਾਰੀ ਦਿੱਤੀ ਜਾ ਰਹੀ ਹੈ।
ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਸਲਾਮ ਕਰਦੇ ਹਨ ਕਿ ਸਰਹੱਦਾਂ ‘ਤੇ ਦੇਸ਼ ਦੇ ਰਾਖੇ ਸੈਨਿਕਾਂ ਅਤੇ ਪੰਜਾਬ ਪੁਲਿਸ ਨੂੰ ਜੋ ਕਿ ਸੂਬੇ ਦੇ ਅੰਦਰ ਰਹਿ ਕੇ ਹਰ ਮੁਸ਼ਕਿਲ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ।ਪੰਜਾਬ ਪੁਲਿਸ ਨੂੰ ਅਪੀਲ ਹੈ ਕਿ ਸੂਬੇ ਅੰਦਰ ਅਗਰ ਕੋਈ ਵਿਅਕਤੀ ਚਿੱਟੇ ਦਾ ਕਾਰੋਬਾਰ ਕਰਦਿਆਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤੱਤਪਰ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਉਪਰਾਲੇ ਹੋ ਰਹੇ ਹਨ।
ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਿਲ, ਵਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਭੇਟ ਕੀਤੀਆਂ।ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲੱਬਧੀਆਂ ਹਾਸਲ ਕਰਨ ਅਤੇ ਵਿਭਾਗਾਂ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਯਾਦਗਾਰ ਚਿਨ੍ਹ ਅਤੇ ਸਨਮਾਨ ਪੱਤਰ ਭੇਂਟ ਕੀਤੇ ਗਏ।ਸਮਾਰੋਹ ਦੋਰਾਨ ਸੀ.ਐਮ ਦੀ ਯੋਗਸਾਲਾ ਟੀਮ ਵਲੋਂ ਯੋਗਾ ‘ਤੇ ਆਧਾਰਿਤ ਪੇਸ਼ਕਾਰੀ, ਬੱਚਿਆਂ ਵਲੋਂ ਪੀ.ਟੀ ਸ਼ੋਅ, ਵੈਲਕਮ ਸਾਂਗ, ਗਰੁੱਪ ਸਾਂਗ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿੱਧਾ ਅਤੇ ਨੋਜਵਾਨਾਂ ਦਾ ਭੰਗੜਾ ਖਿੱਚ ਦਾ ਕੇਂਦਰ ਰਹੇ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਜਿੰਪਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਿਭਾ ਸ਼ਰਮਾ ਨੂੰ ਦੋਸ਼ਾਾਲਾ ਭੇਂਟ ਤੇ ਯਾਦਗਾਰੀ ਚਿਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਮਾਗਮ ‘ਚ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਪੀ.ਟੀ.ਡੀ.ਸੀ) ਪੰਜਾਬ ਅਤੇ ਹਲਕਾ ਇੰਚਾਰਜ਼ ਪਠਾਨੋਕਟ, ਅਸ਼ਵਨੀ ਸ਼ਰਮਾ ਵਿਧਾਇਕ ਪਠਾਨਕੋਟ, ਸਵਰਨ ਸਿੰਘ ਸਲਾਰੀਆ ਉਪ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸੋਰਭ ਵਹਿਲ ਮੈਂਬਰ ਗਾਊਸਾਲਾ, ਗੋਤਮ ਮਾਨ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ, ਰੋਹਿਤ ਵਰਮਾ ਯੂਥ ਪ੍ਰਧਾਨ, ਅਭੀ ਸ਼ਰਮਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸੁਭਾਸ਼ ਵਰਮਾ ਪੰਜਾਬ ਸਕੱਤਰ ਆਮ ਆਦਮੀ ਪਾਰਟੀ, ਰੇਖਾ ਮਨੀ ਸ਼ਰਮਾ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਤੇ ਪੰਜਾਬ ਸਕੱਤਰ, ਮਾਸਟਰ ਮੋਹਣ ਲਾਲ ਸਾਬਕਾ ਕੈਬਨਿਟ ਮੰਤਰੀ, ਸਤੀਸ਼ ਮਹਿੰਦਰੂ ਚੇਅਰਮੈਨ ਦਾ ਹਿੰਦੂ ਕਾਰਪੋਰੇਟਿਵ ਬੈਂਕ ਪਠਾਨਕੋਟ, ਐਡਵੋਕੇਟ ਰਾਮੇਸ਼ ਚੰਦ, ਵਿਸ਼ੇਸ਼ ਸ਼ਰਮਾ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜ਼ਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …