Tuesday, March 11, 2025

ਡੀ.ਏ.ਵੀ ਪਬਲਿਕ ਸਕੂਲ ਵਿਖੇ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਜਗਾਉਣ ਵਾਲੇ ਪਲ ਭਗਵੇ, ਚਿੱਟੇ ਅਤੇ ਹਰੇ ਰੰਗ ਦੇ ਜੀਵੰਤ ਰੰਗਾਂ ਵਿੱਚ ਸਾਰੇ ਵਿਦਿਆਰਥੀਆਂ ਨੇ ਦੇਸ਼ ਵਾਸੀਆਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਦੇਸ਼ ਭਗਤੀ ਦੇ ਕਈ ਗੀਤਾਂ ਅਤੇ ਨਾਚ ਰਾਹੀਂ ਰੰਗਾ-ਰੰਗ ਪੇਸ਼ਕਾਰੀ ਕੀਤੀ।
ਪੰਜਾਬ ਜ਼ੋੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਆਸ਼ੀਰਵਾਦ ਦਿੱਤਾ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਉਹ ਦਿਨ ਹੈ ਜੋ ਆਧੁਨਿਕ ਪੀੜ੍ਹੀ ਨੂੰ ਅੱਗੇ ਵੱਧਦੇ ਰਹਿਣ ਦਾ ਸੱਦਾ ਦਿੰਦਾ ਹੈ, ਕਿਉਂਕਿ ਇਹ ਦੇਸ਼ ਦਾ ਭਵਿੱਖ ਹਨ ਅਤੇ ਇੰਨ੍ਹਾਂ ਵਿੱਚ ਹੀ ਭਾਰਤ ਦੀ ਤਾਕਤ ਅਤੇ ਮਾਣ ਹੈ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਤੇ ਜੈ ਹਿੰਦ ਦੀ ਗੂੰਜ਼ ਨਾਲ ਹੋਈ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …