ਭੀਖੀ, 16 ਅਗਸਤ (ਕਮਲ ਜ਼ਿੰਦਲ) – ਸੁਤੰਤਰਤਾ ਦਿਵਸ ਮੌਕੇ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸਕੂਲ ਦੇ ਖੇਡ ਮੈਦਾਨ ਵਿੱਚ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਐਨ.ਸੀ.ਸੀ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ ਗਿਆ।ਏ.ਐਨ.ਓ ਭਰਪੂਰ ਸਿੰਘ ਨੇ ਕੈਡਿਟਾਂ ਨੂੰ ਪਰੇਡ ਕਰਵਾਈ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਝੰਡਾ ਲਹਿਰਾਇਆ ਅਤੇ ਸੁੁਤੰਤਰਤਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਚਾਨਣਾ ਪਾਇਆ।ਉਨਾਂ ਦੇਸ਼ ਦੇ ਸੁੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ।ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ਼ ਦੀ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …