ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੁਆਰ ਵਲੋਂ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ।ਸੂਬੇਦਾਰ ਮੇਜਰ ਅਤੇ ਆਨਰੇਰੀ ਕੈਪਟਨ ਸਤਪਾਲ ਸਿੰਘ, ਸੈਨਾ ਮੈਡਲ ਕਮਾਂਡਿੰਗ ਅਫਸਰ, ਵਨ ਪੰਜਾਬ ਗਰਲਜ਼ ਬੀ.ਐਨ ਐਨ.ਸੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਰੰਭ ਰਾਸ਼ਟਰੀ ਤਿਰੰਗਾ ਲਹਿਰਾ ਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਕੈਪਟਨ ਸਤਪਾਲ ਸਿੰਘ, ਸੁਦਰਸ਼ਨ ਕਪੂਰ, ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਵਲੋ ਸਮਾਜ ਨੂੰ ਨਸ਼ਾ ਮੁਕਤ ਬਨਾਉਣ ਲਈ ਸਹੁੰ ਚੁੱਕੀ ਗਈ।ਕਾਲਜ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਪਰੇਡ ਤੋਂ ਬਾਅਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ਅਰੰਭੀ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਕੈਪਟਨ ਸਤਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਵਾਲੀਆ ਨੇ ਬੂਟੇ ਲਗਾਏ।ਭਾਰਤ ਦੀ ਮਹਿਮਾ ਨੂੰ ਦਰਸਾਉਂਦਾ ਨੁੱਕੜ ਨਾਟਕ ‘ਮੈਂ ਭਾਰਤ ਹੂੰ’ ਪੇਸ਼ ਕੀਤਾ ਗਿਆ।ਕਾਲਜ ਵਿੱਚ ਵੰਡ ਦੀਆਂ ਭਿਆਨਕ ਯਾਦਾਂ ਨਾਲ ਸੰਬੰਧਤ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ।
ਮੁੱਖ ਮਹਿਮਾਨ ਕੈਪਟਨ ਸਤਪਾਲ ਸਿੰਘ ਨੇ ਸੁਤੰਤਰਤਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਅਸੀਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ।ਉਹਨਾਂ ਆਪਣੇ ਸੈਨਿਕ ਤਜ਼ਰਬੇ ਸਾਰਿਆਂ ਨਾਲ ਸਾਂਝੇ ਕੀਤੇ ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਅਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ।ਡਾ. ਅਨੀਤਾ ਨਰੇਂਦਰ ਮੁਖੀ ਹਿੰਦੀ ਵਿਭਾਗ ਨੇ ਮੰਚ ਸੰਚਾਲਨ ਕੀਤਾ ਗਿਆ।
ਸਮਾਰੋਹ ਵਿੱਚ ਹਵਾਲਦਾਰ ਕੁਲਦੀਪ ਸਿੰਘ, ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰ ਤੇ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …