ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ
ਸੂਬਾ ਬਣਾਉਣ ਲਈ ਵਚਨਬੱਧ ਹੈ।ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਏ ਰੋਡ ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ।ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋਂ ਪਿੱਛੇ ਨਹੀਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵਧ ਰਿਹਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਵੀ ਹੋ ਸਕੇ।ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ।ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ ਕਾਲਜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੀਆਂ ਬੱਚੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਕਾਲਜ ਦੇ ਕਾਲਜ ਕਮੇਟੀ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਤੀਰਥ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media