Thursday, February 26, 2026

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ – ਈ.ਟੀ.ਓ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਸ਼ਿਰਕਤ ਕੀਤੀ।ਸਭ ਤੋਂ ਪਹਿਲਾਂ ਦੋਵਾਂ ਕੈਬਨਿਟ ਮੰਤਰੀਆਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਬੁੱਤ ਉਤੇ ਫੁੱਲ ਮਲਾਵਾਂ ਅਰਪਿਤ ਕਰਕੇ ਸਰਧਾਂਜਲੀ ਭੇਟ ਕੀਤੀ।ਉਨਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ ਹੈ।ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ।ਕੈਬਨਿਟ ਮੰਤਰੀ ਭੁੱਲਰ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸ਼ਹੀਦਾਂ ਵਲੋਂ ਸਿਰਜ਼ੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ ਸੰਕਲਪ ਹੈ।ਉਨਾਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦਗਾਰੀ ਸਮਾਰਕ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਦੇ ਸਥਾਨਾਂ ‘ਤੇ ਇਸ ਤਰ੍ਹਾਂ ਦੇ ਮੇਲੇ ਸਦਾ ਲੱਗਦੇ ਰਹਿਣਗੇ।ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ ਅਤੇ ਪੁਲਿਸ ਬੈਂਡ ਵਲੋਂ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਧੁੰਨ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਰਾਜ ਪੱਧਰੀ ਸਮਾਗਮ ਉਪਰੰਤ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਸ੍ਰੀਮਤੀ ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੀ ਟੀਮ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸਮਰਪਿਤ ਬਲੀਦਾਨ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਚੇਅਰਮੈਨ ਜਸਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਪ੍ਰਧਾਨ ਮੁਨੀਸ਼ ਅਗਰਵਾਲ, ਜੀ.ਐਨ.ਡੀ.ਯੂ ਸੈਨੇਟਰ ਸਤਪਾਲ ਸੋਖੀ, ਐਸ.ਈ ਸੰਦੀਪ ਸਿੰਘ ਅਤੇ ਹੋਰ ਸਖਸ਼ੀਅਤਾਂ ਵਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …