Thursday, September 17, 2026

ਖ਼ਾਲਸਾ ਕਾਲਜ ਸੰਸਥਾਵਾਂ ਵੱਲੋਂ ਅਜ਼ਾਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂਵੱਖ-ਵੱਖ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਵਿਦਿਆਰਥੀਆਂ ਨੂੰ ਆਜ਼ਾਦ ਭਾਰਤ ਦੇ ਨਾਗਰਿਕ ਹੋਣ ’ਤੇ ਵਧਾਈ ਦਿੱਤੀ।ਉਨ੍ਹਾਂ ਵਿਦਿਆਰਥੀਆਂ ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਅਤੇ ਦੇਸ਼ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਪ੍ਰੇਰਿਤ ਕੀਤਾ।ਰਾਸ਼ਟਰੀ ਗੀਤ ਦਾ ਗਾਇਨ ਵੀ ਕੀਤਾ ਗਿਆ।
ਇਸ ਮੌਕੇ ਐਨ.ਸੀ.ਸੀ ਕੈਡਿਟਾਂ, ਸਕੂਲ ਦੀ ਬੈਂਡ ਟੀਮ ਅਤੇ ਸਕੂਲ ਦੇ ਖੇਡ ਨਾਇਕਾਂ ਵਲੋਂ ਮਾਰਚ ਪਾਸਟ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …