Thursday, September 17, 2026

ਗ੍ਰਾਮ ਪੰਚਾਇਤ ਵੋਟ ਬਣਾਉਣ /ਵੋਟ ਕੱਟਣ ਤੇ ਤਬਦੀਲੀ ਲਈ ਵਿਸ਼ੇਸ਼ ਮੁਹਿੰਮ 20, 21 ਅਤੇ 22 ਅਗਸਤ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ।ਇਹਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ਼ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ।ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮਜ਼ ) ਦੇ ਦਫ਼ਤਰਾਂ ਵਿੱਚ ਉਪਲੱਬਧ ਹਨ ਜਾਂ ਇਨਾਂ ਨੂੰ ਕਮਿਸ਼ਨ ਦੀ ਵੈਬਸਾਈਟ  <sec.punjab.gov.in <http://sec.punjab.gov.in/>
ਤੋਂ “Panchayat Elections >Statutory Forms” ਡਾਉਨਲੋਡ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …