Sunday, December 22, 2024

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਸੰਗਰੂਰ, 18 ਅਗਸਤ (ਜਗਸੀਰ ਲੌਂਗਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਿੰਸੀਪਲ ਬਿਕਰਮ ਸ਼ਰਮਾ ਦੁਆਰਾ ਕੀਤੀ ਗਈ।ਰਾਸ਼ਟਰੀ ਗੀਤ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਪਹਿਲੀ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ‘ਦਿਲ ਹੈ ਹਿੰਦੋਸਤਾਨੀ’ ਅਤੇ ਪੰਜਵੀ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ‘ਦੇਸ਼ ਮੇਰਾ ਰੰਗੀਲਾ’ ਗੀਤ ਉਪਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ।ਸੱਤਵੀ ਸ਼੍ਰੇਣੀ ਦੀਆਂ ਵਿਦਿਆਰਥਣਾਂ ਵਲੋਂ ‘ਤੇਰੀ ਮਿਟੀ’ ਅਤੇ ਅੱਠਵੀ ਸ਼੍ਰੇਣੀ ਦੀਆਂ ਵਿਦਿਆਰਥਣਾਂ ਵਲੋਂ ‘ਐ ਵਤਨ ਤੇਰੇ ਲੀਏ’ਗੀਤ ਪੇਸ਼ ਕੀਤੇ ਗਏ।ਵਿਦਿਆਰਥੀਆਂ ਵਲੋਂ ਅਜ਼ਾਦੀ ਨਾਲ ਸੰਬੰਧਿਤ ਡੀਬੇਟ ਵੀ ਕੀਤੀ ਗਈ।ਪ੍ਰਿੰਸੀਪਲ ਵਿਕਰਮ ਸ਼ਰਮਾ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ।ਸਟੇਜ਼ ਸੈਕਟਰੀ ਦੀ ਭੂਮਿਕਾ ਨੌਵੀ ਸ਼੍ਰੇਣੀ ਦੀਆਂ ਵਿਦਿਆਰਥਣਾਂ ਮਹਿਕਪ੍ਰੀਤ ਕੌਰ ਅਤੇ ਪੁਨੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ।ਇਸ ਮੋਕੇ ਵਿਦਿਅਰਥੀ, ਸਮੁੱਚੀ ਸਕੂਲ ਮਨੈਜਮੈਟ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …