Sunday, December 22, 2024

ਲੌਂਗੋਵਾਲ ਦੀ ਬਰਸੀ ਮੌਕੇ ਜਿਲ੍ਹਾ ਸੰਗਰੂਰ ਵਿੱਚ 20 ਅਗਸਤ ਨੂੰ ਛੁੱਟੀ ਐਲਾਨੀ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜਤਿੰਦਰ ਜੋਰਵਾਲ ਵਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ 20 ਅਗਸਤ 2024 ਦੀ ਛੁੱਟੀ ਰਹੇਗੀ।ਉਨਾਂ ਕਿਹਾ ਕਿ ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …