Sunday, December 22, 2024

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ – ਵਿਧਾਇਕ ਡਾ: ਗੁਪਤਾ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸ੍ਰੀ ਕ੍ਰਿਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੁਸਾਇਟੀ ਵਲੋਂ ਢਪੱਈ ਰੋਡ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ।ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਪਾਸੇ ਖਾਸ ਧਿਆਨ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਲੋੜ ਹੈ।ਪੰਜਾਬ ਵਿੱਚ ਹਰ ਖੇਡ ਦੇ ਖਿਡਾਰੀਆਂ ਨੂੰ ਢੁੱਕਵਾਂ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਸਭ ਤੋਂ ਪੁਰਾਣੀ ਸ੍ਰੀ ਕ੍ਰਿਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੁਸਾਇਟੀ ਨੂੰ ਉੱਚ ਪੱਧਰ `ਤੇ ਲਿਆਉਣ ਲਈ ਮੁੱਖ ਮੰਤਰੀ ਮਾਨ ਨਾਲ ਗੱਲ ਕਰਕੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਗੇ।
ਇਸ ਮੌਕੇ ਸੁਰਿੰਦਰ ਸਿੱਪੀ, ਨਿਸ਼਼ਾਂਤ ਨੀਸ਼ੂ, ਮਿੱਕੀ ਚੱਢਾ, ਮਨਜੀਤ ਸਿੰਘ, ਅਸ਼ੋਕ ਸ਼ਾਹੀ, ਰਾਕੇਸ਼ ਸ਼ਾਹੀ, ਕਮਲ ਪਹਿਲਵਾਨ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …