ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਾਹਿਬ-ਏ ਕਮਾਲ, ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕਪੁਰਾ ਸੁਲਤਾਨਵਿੰਡ ਰੋਡ ਦੇ ਨਿਵਾਸੀ ਸ. ਪ੍ਰਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਦੇ ਪਰਿਵਾਰਾਂ ਵੱਲੋਂ ਸਿਟੀ ਸੈਂਟਰ ਜੀ ਟੀ ਰੋਡ ਵਿਖੇ ਸੰਗਤਾਂ ਲਈ ਭਠੂਰੇ-ਛੋਲੇ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਾਇਆ ਗਿਆ।
ਗੁਰੂ ਨਾਨਕਪੁਰਾ ਨਿਵਾਸੀਆਂ ਵੱਲੋਂ ਹਰ ਸਾਲ ਸ਼ਰਧਾ ਭਾਵਨਾ ਤਹਿਤ ਗੁਰੂ-ਸਾਹਿਬਾਨ ਦੇ ਪ੍ਰਕਾਸ਼ ਅਤੇ ਸ਼ਹੀਦੀ ਦਿਹਾੜਿਆਂ ‘ਤੇ ਸੰਗਤਾਂ ਨੂੰ ਲੰਗਰ ਵੰਡਣ ਤੋਂ ਇਲਾਵਾ ਛਬੀਲ ਅਤੇ ਕੜਾਹ ਪ੍ਰਸ਼ਾਦ ਦੀ ਸੇਵਾ ਕੀਤੀ ਜਾਂਦੀ ਹੈ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਲੰਗਰ ਵੰਡਣ ਸਮੇਂ ਸ.ਨਰਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਨਵਦੀਪ ਸਿੰਘ (ਨੰਨੂ), ਸ. ਜਸਮੀਤ ਸਿੰਘ, ਸ. ਮਨਜੀਤ ਸਿੰਘ ਤੇ ਸ. ਨਵਜੋਤ ਸਿੰਘ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …