ਸੰਗਰੂਰ, 19 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਮਨਾਇਆ ਗਿਆ।ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਜੀਤ ਕੌਰ ਸਿੱਧੂ ਵਲੋਂ ਪ੍ਰਾਰਥਨਾ ਸਭਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਨਾਲ ਹੀ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਦੇਸ਼ ਪ੍ਰਤੀ ਆਪਣੇ ਫਰਜ਼ ਨਿਭਾਉਣ ਦੀ ਸਹੁੰ ਚੁੱਕੀ ਗਈ।ਇਸ ਉਪਰੰਤ ਹਰ ਰੋਜ਼ ਦੀ ਤਰ੍ਹਾਂ ਨਿਤਨੇਮ ਤੋਂ ਬਾਅਦ ਬੱਚਿਆਂ ਵਲੋਂ ਸਵੇਰ ਦੀ ਸਭਾ ਦੌਰਾਨ ਹੀ ਦੇਸ਼ ਭਗਤੀ ਕਵਿਤਾਵਾਂ, ਗੀਤ ਗਾਇਨ ਅਤੇ ਭਾਸ਼ਣ ਪੇਸ਼ ਕੀਤੇ ਗਏ ਬੱਚਿਆਂ ਵਲੋਂ ਟਰਾਈ ਕਲਰ ਫੂਡ, ਫਲੈਗ ਮੇਕਿੰਗ ਕੰਪਟੀਸ਼ਨ, ਰੰਗੋਲੀ ਕੰਪਟੀਸ਼ਨ, ਫੂਡ ਵਿਦਾਊਟ ਫਾਇਰ, ਲੈਟਰ ਟੂ ਆਵਰ ਕੰਟਰੀ ਹੀਰੋਜ਼ ਅਤੇ ਕਰੀਏਟ ਆਊਟ ਆਫ ਵੇਸਟ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …