ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਸਬੰਧੀ ਇਕੱਤਰਤਾ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ
ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਸਬ-ਕਮੇਟੀਆਂ ਪਾਸੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ ਅਤੇ ਕੀਤੇ ਜਾਣ ਵਾਲੇ ਹੋਰ ਕਾਰਜਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਪ੍ਰੰਪਰਾਵਾਂ ਅਨੁਸਾਰ 13 ਤੋਂ 18 ਸਤੰਬਰ 2024 ਤੱਕ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਰਧਾਰਿਤ ਕੀਤੀਆਂ ਗਈਆਂ ਸਬ-ਕਮੇਟੀਆਂ ਵਲੋਂ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦੀ ਹਰ ਸਹੂਲਤ ਦਾ ਧਿਆਨ ਰੱਖਣਾ ਸਾਡੀ ਜ਼ੁੰਮੇਵਾਰੀ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਚੌਥੇ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਅਤੇ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media