ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ।
ਤੇਜਵਿੰਦਰ ਸਿੰਘ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 07.08.2024 ਤੋਂ 14.8.2024 ਤੱਕ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਲਈ ਇੰਟਰਵਿਊ ਕੀਤੀ ਗਈ।ਇੰਟਰਵਿਊ ਦੌਰਾਨ 142 ਪ੍ਰਾਰਥੀਆਂ ਨੂੰ ਸਕਿਉਰਟੀ ਗਾਰਡ ਦੀ ਭਰਤੀ ਲਈ ਸ਼ਾਰਟ ਲਿਸਟ ਕੀਤਾ ਗਿਆ।ਚੁਣੇ ਗਏ ਪ੍ਰਾਰਥੀਆ ਨੂੰ ੱਿਕ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਹਰ ਮਹੀਨੇ ਵੱਖ-ਵੱਖ ਕੰਪਨੀਆ ਨੂੰ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ ਅਤੇ ਬੇਰੁਜਗਾਰ ਪ੍ਰਾਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਕੰਪਨੀਆਂ ਵਿੱਚ ਇੰਟਰਵਿਉ ਕਰਵਾ ਕੇ ਪਲੇਸਮੈਂਟ ਸਬੰਧੀ ਸਹਾਇਤਾ ਦਿੱਤੀ ਜਾਂਦੀ ਹੈ।ਸਵੈ-ਰੋਜਗਾਰ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਵੈ-ਰੋਜਗਾਰ ਦਾ ਕੰਮ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ।