ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਫਸਟ ਪੰਜਾਬ ਗਰਲਜ਼ ਬਟਾਲੀਅਨ ਦੇ ਐਨ.ਸੀ.ਸੀ. ਕੈਡਿਟਾਂ ਨੇ ਅਜ਼ਾਦੀ ਦਿਵਸ ਮੌਕੇ ਗਾਂਧੀ ਗਰਾਊਂਡ ਪਰੇਡ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਪਰੇਡ ਆਡਰ ਕਮਾਂਡਡਿੰਗ ਅਫ਼ਸਰ ਕੇ.ਕੇ ਜਡੇਜਾ ਦੀ ਪ੍ਰਧਾਨਗੀ ਹੇਠ ਸਕੂਲ ਦੀਆਂ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲਿਆ।ਉਨ੍ਹਾਂ ਕਿਹਾ ਕਿ ਸਕੂਲ ਕੈਡਿਟ ਮਹਿਕਪ੍ਰੀਤ ਕੌਰ ਨੇ ਆਪਣੀ ਟੁਕੜੀ ਨੂੰ ਕਮਾਂਡ ਕੀਤਾ ਅਤੇ ਪਰੇਡ ਦੌਰਾਨ ਆਪਣੀ ਸ਼ਾਨਦਾਰ ਕਾਬਲੀਅਤ ਦਾ ਮੁਜ਼ਾਹਰਾ ਕੀਤਾ।ਸ੍ਰੀਮਤੀ ਨਾਗਪਾਲ ਨੇ ਕੈਡਿਟਾਂ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …